Unemployed

ਇੱਕ ਬੇਰੁਜਗਾਰ ਰੋਜ ਰੋਜ ਨੌਕਰੀ ਲੱਭਣ ਸ਼ਹਿਰ ਜਾਂਦਾ ਤੇ ਨਿਰਾਸ਼ ਹੋ ਕੇ ਮੁੜ ਆਉਂਦਾ ! ਘਰੇ ਆ ਕੇ ਕਪੜੇ ਲਾਹ ਸਿੱਧਾ ਗੁਸਲਖਾਨੇ ਵੜ ਜਾਂਦਾ ! ਅੰਦਰੋਂ ਟੁੱਟੇ ਹੋਏ ਗੇਟ ਦੀ ਝੀਥ ਥਾਣੀ ਆਪਣੀਆਂ ਜੇਬਾਂ ਫਰੋਲਦੀ ਮਾਂ ਨੂੰ ਦੇਖ ਇਹ ਸੋਚ ਕੇ ਪਾਣੀਓਂ ਪਾਣੀ ਹੋ ਜਾਂਦਾ ਕੇ ਸ਼ਇਦ ਜੇਬ ਵਿਚੋਂ ਕੋਈ ਪੈਸਾ ਲੱਭ ਰਹੀ ਹੋਵੇਗੀ ! ਓਧਰ ਪੁੱਤ ਦੀ ਰਗ-ਰਗ ਤੋਂ ਵਾਕਿਫ ਮਾਂ ਅਸਲ ਵਿੱਚ ਇਹ ਸੋਚ ਕੇ ਜੇਬਾਂ ਫਰੋਲ ਰਹੀਂ ਹੁੰਦੀ ਕੇ ਕਿਤੇ ਮੁੰਡਾ "ਸਲਫਾਸ" ਦੀ ਪੁੜੀ ਹੀ ਨਾ ਲੈ ਆਇਆ ਹੋਵੇ ਖਾਣ ਵਾਸਤੇ ! ਇੱਕ ਦਿਨ ਨਿਰਾਸ਼ ਹੋਏ ਨੇ ਸੱਚ-ਮੁੱਚ ਹੀ ਸ਼ਹਿਰੋਂ ਦੁਆਈਆਂ ਵਾਲੀ ਦੁਕਾਨ ਤੋਂ "ਸਲਫਾਸ ਦੀ ਪੁੜੀ " ਮੁੱਲ ਲੈ ਬੋਝੇ ਚ ਪਾ ਲਈ ! ਇਸੇ ਚੱਕਰ ਵਿਚ ਪਿੰਡ ਦੀ ਬੱਸ ਵੀ ਲੰਘ ਗਈ .. ਤੇ ਟਾਂਗੇ ਤੇ ਆਉਂਦੇ ਨੂੰ ਵਾਹਵਾ ਕੁਵੇਲਾ ਹੋ ਗਿਆ ! ਬਰੂਹਾਂ ਟੱਪੀਆਂ ਤਾਂ ਕਿ ਦੇਖਦਾ ਮਾਂ ਉਸਦੀ ਰੋਟੀ ਵਾਲੀ ਥਾਲੀ ਤੇ ਪੱਖੀ ਝਲਦੀ ਝਲਦੀ ਓਥੇ ਹੀ ਸੌਂ ਗਈ ਹੈ ! ਕਿੰਨੀ ਦੇਰ ਸੁੱਤੀ ਹੋਈ ਮਾਂ ਕੋਲ ਬੈਠਾ ਸੋਚਦਾ ਰਿਹਾ ਕੇ ਅੱਜ ਇਹ ਸਾਰਾ ਚੱਕਰ ਹੀ ਮੁੱਕ ਜਾਣਾ ਹੈ ! ਥੋੜੀ ਦੇਰ ਬਾਅਦ ਉਠਿਆ ..ਸਿੱਧਾ ਬਿਸਤਰੇ ਤੇ ਜਾ ਡਿੱਗਾ ਤੇ ਬੋਜਿਓਂ ਸਲਫਾਸ ਦੀ ਪੁੜੀ ਕੱਢ ਮੂੰਹ ਚ ਪਾਉਣ ਹੀ ਲੱਗਾ ਸੀ ਕੇ ਮਾਂ ਬਿਜਲੀ ਵਾੰਗ ਉਡਦੀ ਹੋਈ ਪੁੱਤ ਦੇ ਕਮਰੇ ਵਿਚ ਆਈ ਤੇ ਉਸਦਾ ਮੂੰਹ ਚੁੰਮਦੀ ਹੋਈ ਆਖਣ ਲੱਗੀ ਕੇ ਪੁੱਤ ਉਦਾਸ ਨਾ ਹੋਵੀਂ ਕਦੀ ਜਿੰਦਗੀ ਤੋਂ ..ਇਹ ਉਤਰਾਹ ਚੜਾਹ ਤੇ ਆਉਂ...